Gurbani Quotes

ਜੋ ਤੁਧੁ ਭਾਵਹਿ ਸੇ ਭਲੇ ਖੋਟਾ ਖਰਾ ਨ ਕੋਇ ॥੩॥

ਜੋ ਤੁਧੁ ਭਾਵਹਿ ਸੇ ਭਲੇ ਖੋਟਾ ਖਰਾ ਨ ਕੋਇ ॥੩॥

Jo Thudhh Bhaavehi Sae Bhalae Khottaa Kharaa N Koe ||3||

Those who are pleasing to You are good; no one is counterfeit or genuine. ||3||

 

ਜਿਹਡੇ ਤੈਨੂੰ ਚੰਗੇ ਲਗਦੇ ਹਨ, ਉਹ ਉਤਮ ਹਨ। (ਆਪਣੇ ਆਪ) ਕੋਈ ਭੀ ਜਾਹਲੀ ਜਾਂ ਅਸਲੀ ਨਹੀਂ।

They, who are pleasing to Thee, are good. (In oneself) none is counterfeit or genuine.

(ਪਰ, ਹੇ ਪ੍ਰਭੂ! ਆਪਣੇ ਉੱਦਮ ਨਾਲ ਕੋਈ ਜੀਵ) ਨਾਹ ਖਰਾ ਬਣ ਸਕਦਾ ਹੈ, ਨਾਹ ਖੋਟਾ ਰਹਿ ਜਾਂਦਾ ਹੈ, ਜੇਹੜੇ ਤੈਨੂੰ ਪਿਆਰੇ ਲੱਗਦੇ ਹਨ ਉਹੀ ਭਲੇ ਹਨ ॥੩॥

 

ਦੱਸਣ ਨੂੰ ਤਾਂ ਬੇਅੰਤ ਜੀਵ ਦੱਸ ਦੇਂਦੇ ਹਨ (ਕਿ ਮਾਇਆ ਦੀ ਤ੍ਰਿਸ਼ਨਾ ਤੋਂ ਇਉਂ ਬਚ ਸਕੀਦਾ ਹੈ, ਪਰ) ਗੁਰੂ ਤੋਂ ਬਿਨਾ ਸਹੀ ਸਮਝ ਨਹੀ ਪੈਂਦੀ। (ਗੁਰੂ ਦੀ ਸਰਨ ਪੈ ਕੇ) ਜੇ ਪਰਮਾਤਮਾ ਦਾ ਨਾਮ ਮਿਲ ਜਾਏ, ਪਰਮਾਤਮਾ ਦੀ ਸਿਫ਼ਤ-ਸਾਲਾਹ ਮਿਲ ਜਾਏ ਜੇ (ਮਨੁੱਖ ਦਾ ਮਨ) ਸਦਾ-ਥਿਰ ਪ੍ਰਭੂ (ਦੇ ਪਿਆਰ) ਵਿਚ ਰੰਗਿਆ ਜਾਏ, ਤਾਂ ਉਸ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ। (ਪਰ, ਹੇ ਪ੍ਰਭੂ! ਆਪਣੇ ਉੱਦਮ ਨਾਲ ਕੋਈ ਜੀਵ) ਨਾਹ ਖਰਾ ਬਣ ਸਕਦਾ ਹੈ, ਨਾਹ ਖੋਟਾ ਰਹਿ ਜਾਂਦਾ ਹੈ, ਜੇਹੜੇ ਤੈਨੂੰ ਪਿਆਰੇ ਲੱਗਦੇ ਹਨ ਉਹੀ ਭਲੇ ਹਨ ॥੩॥

 

ਸਿਰੀਰਾਗੁ (ਮਃ ੧) ਅਸਟ (੧੩) ੩:੩ - ਗੁਰੂ ਗ੍ਰੰਥ ਸਾਹਿਬ : ਅੰਗ ੬੧ ਪੰ. ੧੪ 

Sri Raag Guru Nanak Dev

ਜੋ ਤੁਧੁ ਭਾਵਹਿ ਸੇ ਭਲੇ ਖੋਟਾ ਖਰਾ ਨ ਕੋਇ ॥੩॥

Useful Links